ਧਨਾਸਰੀ ਮਹਲਾ

ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ

ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੑੀ ਬਿਪਰੀਤਿ ॥੧॥

ਮਾਇਆ ਮੋਹ ਭੂਲੋ ਅਵਰੈ ਹੀਤ

ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ

ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ

ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥

ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ

ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥

ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ

ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥

ਧਨਾਸਰੀ ਮਹਲਾ

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ

ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਤੁਮੑ ਕਰਹੁ ਦਇਆ ਮੇਰੇ ਸਾਈ

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ

ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਧਨਾਸਰੀ ਮਹਲਾ

ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ

ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥

ਪ੍ਰਭ ਕੀ ਓਟ ਗਹੀ ਤਉ ਛੂਟੋ

ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ

ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ

ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥

ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ

ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥

ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ

ਗੂਝੀ ਭਾਹਿ ਜਲੈ ਸੰਸਾਰਾ ਭਗਤ ਬਿਆਪੈ ਮਾਇਆ ॥੪॥

ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ

ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥