ਧਨਾਸਰੀ ਮਹਲਾ

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

ਜਿਹਵਾ ਏਕ ਕਵਨ ਗੁਨ ਕਹੀਐ

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਕਿਨ ਹੀ ਲਹੀਐ ॥੧॥ ਰਹਾਉ

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਧਨਾਸਰੀ ਮਹਲਾ

ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ

ਕਹੂੰ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥

ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ

ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਜਾਈ ਲੈਨ ॥੧॥ ਰਹਾਉ

ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ

ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥

ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ

ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥

ਧਨਾਸਰੀ ਮਹਲਾ

ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ

ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਕਤਹੂ ਧਾਵੈ ॥੧॥

ਹੈ ਕੋਊ ਐਸੋ ਹਮਰਾ ਮੀਤੁ

ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ

ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਲਾਗੈ

ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥

ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ

ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥

ਧਨਾਸਰੀ ਮਹਲਾ

ਹਰਿ ਹਰਿ ਲੀਨੇ ਸੰਤ ਉਬਾਰਿ

ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ

ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ

ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਮੰਝਾਰਿ ॥੧॥

ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ

ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥