( 68 )

ਸਿਰੀਰਾਗੁ ਮਹਲਾ

ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ

ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ

ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥

ਮਨ ਰੇ ਨਾਮੁ ਜਪਹੁ ਸੁਖੁ ਹੋਇ

ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ

ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ

ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ

ਘਰਿ ਮਹਲਿ ਸਚਿ ਸਮਾਈਐ ਜਮਕਾਲੁ ਸਕੈ ਖਾਇ ॥੨॥

ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ

ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ

ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਮੇਟੈ ਭਾਈ ॥੩॥

ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਪੜੈ ਦੂਜਾ ਭਾਉ ਜਾਣੈ

ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ

ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਜਾਣੈ ॥੪॥

ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ

ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ

ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥

ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ

ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਪਾਏ

ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥

ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ

ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ

ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥

ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ

ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ

ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥

ਸਿਰੀਰਾਗੁ ਮਹਲਾ

ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਜਾਇ

ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ

ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥

ਭਾਈ ਰੇ ਗੁਰ ਬਿਨੁ ਸਹਜੁ ਹੋਇ

ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ

ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ

ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ

ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥

ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ

ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ

ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥

ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ

ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ

ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥

ਮਾਇਆ ਵਿਚਿ ਸਹਜੁ ਊਪਜੈ ਮਾਇਆ ਦੂਜੈ ਭਾਇ

ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ

ਜੰਮਣੁ ਮਰਣੁ ਚੂਕਈ ਫਿਰਿ ਫਿਰਿ ਆਵੈ ਜਾਇ ॥੫॥

ਤ੍ਰਿਹੁ ਗੁਣਾ ਵਿਚਿ ਸਹਜੁ ਪਾਈਐ ਤ੍ਰੈ ਗੁਣ ਭਰਮਿ ਭੁਲਾਇ

ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ

ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥

ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ

ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ

ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥

ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ

ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ

ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥

ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ

ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ

ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਪਾਰਾਵਾਰੁ ॥੯॥

ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ

ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ

ਨਾਨਕ ਤੋਟਿ ਆਵਈ ਦੀਏ ਦੇਵਣਹਾਰਿ ॥੧੦॥੬॥੨੩॥