ਧਨਾਸਰੀ ਮਹਲਾ

ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ

ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥

ਮਨਿ ਤਨਿ ਰਾਮ ਨਾਮ ਹਿਤਕਾਰੇ

ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ਰਹਾਉ

ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ

ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥

ਧਨਾਸਰੀ ਮਹਲਾ

ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ

ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਕਤਹੂ ਜਾਤਿ ॥੧॥

ਸਤਿਗੁਰਿ ਪੂਰੈ ਕੀਨੀ ਦਾਤਿ

ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ਰਹਾਉ

ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ

ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥

ਧਨਾਸਰੀ ਮਹਲਾ

ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ

ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥

ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ

ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ਰਹਾਉ

ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ

ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥

ਧਨਾਸਰੀ ਮਹਲਾ

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ

ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥

ਰਸਨਾ ਰਾਮ ਰਸਾਇਨਿ ਮਾਤੀ

ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ਰਹਾਉ

ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ

ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥

ਧਨਾਸਰੀ ਮਹਲਾ

ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ

ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥

ਨਿਰਖਉ ਤੁਮਰੀ ਓਰਿ ਹਰਿ ਨੀਤ

ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ਰਹਾਉ

ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ

ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥

ਧਨਾਸਰੀ ਮਹਲਾ

ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ

ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥

ਹਰਿ ਜਨ ਰਾਖੇ ਗੁਰ ਗੋਵਿੰਦ

ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ਰਹਾਉ

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ

ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥