ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਕਿਆ ਬਗੁ ਬਪੁੜਾ ਛਪੜੀ ਨਾਇ ॥
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਰਖਿ ਰਖਿ ਚਰਨ ਧਰੇ ਵੀਚਾਰੀ ॥
ਦੁਬਿਧਾ ਛੋਡਿ ਭਏ ਨਿਰੰਕਾਰੀ ॥
ਮੁਕਤਿ ਪਦਾਰਥੁ ਹਰਿ ਰਸ ਚਾਖੇ ॥
ਆਵਣ ਜਾਣ ਰਹੇ ਗੁਰਿ ਰਾਖੇ ॥੨॥
ਸਰਵਰ ਹੰਸਾ ਛੋਡਿ ਨ ਜਾਇ ॥
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
ਅਕਥ ਕਥਾ ਗੁਰ ਬਚਨੀ ਆਦਰੁ ॥੩॥
ਸੁੰਨ ਮੰਡਲ ਇਕੁ ਜੋਗੀ ਬੈਸੇ ॥
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
ਸੁਰਿ ਨਰ ਨਾਥ ਸਚੇ ਸਰਣਾਈ ॥੪॥
ਆਨੰਦ ਮੂਲੁ ਅਨਾਥ ਅਧਾਰੀ ॥
ਗੁਰਮੁਖਿ ਭਗਤਿ ਸਹਜਿ ਬੀਚਾਰੀ ॥
ਭਗਤਿ ਵਛਲ ਭੈ ਕਾਟਣਹਾਰੇ ॥
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
ਅਨਿਕ ਜਤਨ ਕਰਿ ਕਾਲੁ ਸੰਤਾਏ ॥
ਮਰਣੁ ਲਿਖਾਇ ਮੰਡਲ ਮਹਿ ਆਏ ॥
ਜਨਮੁ ਪਦਾਰਥੁ ਦੁਬਿਧਾ ਖੋਵੈ ॥
ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
ਕਹਤਉ ਪੜਤਉ ਸੁਣਤਉ ਏਕ ॥
ਧੀਰਜ ਧਰਮੁ ਧਰਣੀਧਰ ਟੇਕ ॥
ਜਤੁ ਸਤੁ ਸੰਜਮੁ ਰਿਦੈ ਸਮਾਏ ॥
ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
ਸਾਚੇ ਨਿਰਮਲ ਮੈਲੁ ਨ ਲਾਗੈ ॥
ਗੁਰ ਕੈ ਸਬਦਿ ਭਰਮ ਭਉ ਭਾਗੈ ॥
ਸੂਰਤਿ ਮੂਰਤਿ ਆਦਿ ਅਨੂਪੁ ॥
ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
ਜਹ ਦੇਖਾ ਤਹ ਅਵਰੁ ਨ ਕੋਇ ॥੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
ਅਕਥੁ ਕਥਾਵੈ ਸਬਦਿ ਮਿਲਾਵੈ ॥
ਹਰਿ ਕੇ ਲੋਗ ਅਵਰ ਨਹੀ ਕਾਰਾ ॥
ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥
ਸੋ ਸਾਚਾ ਮਿਲਿ ਸਾਚੇ ਰਾਚਾ ॥
ਸੇਵਕੁ ਪ੍ਰਭ ਕੈ ਲਾਗੈ ਪਾਇ ॥
ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
ਆਪਿ ਦਿਖਾਵੈ ਆਪੇ ਦੇਖੈ ॥
ਹਠਿ ਨ ਪਤੀਜੈ ਨਾ ਬਹੁ ਭੇਖੈ ॥
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
ਪੜਿ ਪੜਿ ਭੂਲਹਿ ਚੋਟਾ ਖਾਹਿ ॥
ਬਹੁਤੁ ਸਿਆਣਪ ਆਵਹਿ ਜਾਹਿ ॥
ਨਾਮੁ ਜਪੈ ਭਉ ਭੋਜਨੁ ਖਾਇ ॥
ਗੁਰਮੁਖਿ ਸੇਵਕ ਰਹੇ ਸਮਾਇ ॥੫॥
ਪੂਜਿ ਸਿਲਾ ਤੀਰਥ ਬਨ ਵਾਸਾ ॥
ਭਰਮਤ ਡੋਲਤ ਭਏ ਉਦਾਸਾ ॥
ਮਨਿ ਮੈਲੈ ਸੂਚਾ ਕਿਉ ਹੋਇ ॥
ਸਾਚਿ ਮਿਲੈ ਪਾਵੈ ਪਤਿ ਸੋਇ ॥੬॥
ਆਚਾਰਾ ਵੀਚਾਰੁ ਸਰੀਰਿ ॥
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
ਪਲ ਪੰਕਜ ਮਹਿ ਕੋਟਿ ਉਧਾਰੇ ॥
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥