ਧਨਾਸਰੀ ਮਹਲਾ ਘਰੁ ਅਸਟਪਦੀ

ਸਤਿਗੁਰ ਪ੍ਰਸਾਦਿ

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ

ਤਾ ਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥

ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ

ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ

ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਧੀਰਹਿ ਮੇਰੇ ਘਰ ਕੇ ਪੰਚਾ

ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥

ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਮਾਨੈ

ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥

ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ

ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥

ਕਰਮ ਧਰਮ ਜੁਗਤਾ ਨਿਮਖ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਲੇਖੈ

ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥

ਮਨਹਠਿ ਜੋ ਕਮਾਵੈ ਤਿਲੁ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ

ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ

ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥

ਸਫਲ ਸਫਲ ਭਈ ਸਫਲ ਜਾਤ੍ਰਾ

ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥