( 69 )

ਸਿਰੀਰਾਗੁ ਮਹਲਾ

ਸਤਿਗੁਰਿ ਮਿਲਿਐ ਫੇਰੁ ਪਵੈ ਜਨਮ ਮਰਣ ਦੁਖੁ ਜਾਇ

ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥

ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ

ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ

ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ

ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥

ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ

ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥

ਇਕਨਾ ਮਨਮੁਖਿ ਸਬਦੁ ਭਾਵੈ ਬੰਧਨਿ ਬੰਧਿ ਭਵਾਇਆ

ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥

ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ

ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥

ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ

ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥

ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ

ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥

ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ

ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥