( 7 )

ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ

ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ

ਆਦੇਸੁ ਤਿਸੈ ਆਦੇਸੁ

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥

ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ

ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ

ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ

ਓਹੁ ਵੇਖੈ ਓਨਾ ਨਦਰਿ ਆਵੈ ਬਹੁਤਾ ਏਹੁ ਵਿਡਾਣੁ

ਆਦੇਸੁ ਤਿਸੈ ਆਦੇਸੁ

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥

ਆਸਣੁ ਲੋਇ ਲੋਇ ਭੰਡਾਰ

ਜੋ ਕਿਛੁ ਪਾਇਆ ਸੁ ਏਕਾ ਵਾਰ

ਕਰਿ ਕਰਿ ਵੇਖੈ ਸਿਰਜਣਹਾਰੁ

ਨਾਨਕ ਸਚੇ ਕੀ ਸਾਚੀ ਕਾਰ

ਆਦੇਸੁ ਤਿਸੈ ਆਦੇਸੁ

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥

ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ

ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ

ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ

ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ

ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥

ਆਖਣਿ ਜੋਰੁ ਚੁਪੈ ਨਹ ਜੋਰੁ

ਜੋਰੁ ਮੰਗਣਿ ਦੇਣਿ ਜੋਰੁ

ਜੋਰੁ ਜੀਵਣਿ ਮਰਣਿ ਨਹ ਜੋਰੁ

ਜੋਰੁ ਰਾਜਿ ਮਾਲਿ ਮਨਿ ਸੋਰੁ

ਜੋਰੁ ਸੁਰਤੀ ਗਿਆਨਿ ਵੀਚਾਰਿ

ਜੋਰੁ ਜੁਗਤੀ ਛੁਟੈ ਸੰਸਾਰੁ

ਜਿਸੁ ਹਥਿ ਜੋਰੁ ਕਰਿ ਵੇਖੈ ਸੋਇ

ਨਾਨਕ ਉਤਮੁ ਨੀਚੁ ਕੋਇ ॥੩੩॥

ਰਾਤੀ ਰੁਤੀ ਥਿਤੀ ਵਾਰ

ਪਵਣ ਪਾਣੀ ਅਗਨੀ ਪਾਤਾਲ

ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ

ਤਿਸੁ ਵਿਚਿ ਜੀਅ ਜੁਗਤਿ ਕੇ ਰੰਗ

ਤਿਨ ਕੇ ਨਾਮ ਅਨੇਕ ਅਨੰਤ

ਕਰਮੀ ਕਰਮੀ ਹੋਇ ਵੀਚਾਰੁ

ਸਚਾ ਆਪਿ ਸਚਾ ਦਰਬਾਰੁ

ਤਿਥੈ ਸੋਹਨਿ ਪੰਚ ਪਰਵਾਣੁ

ਨਦਰੀ ਕਰਮਿ ਪਵੈ ਨੀਸਾਣੁ

ਕਚ ਪਕਾਈ ਓਥੈ ਪਾਇ

ਨਾਨਕ ਗਇਆ ਜਾਪੈ ਜਾਇ ॥੩੪॥

ਧਰਮ ਖੰਡ ਕਾ ਏਹੋ ਧਰਮੁ

ਗਿਆਨ ਖੰਡ ਕਾ ਆਖਹੁ ਕਰਮੁ

ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ

ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ

ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ

ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ

ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ

ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ

ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ

ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਅੰਤੁ ॥੩੫॥