ਜੈਤਸਰੀ ਮਹਲਾ ਵਾਰ ਸਲੋਕਾ ਨਾਲਿ

ਸਤਿਗੁਰ ਪ੍ਰਸਾਦਿ

ਸਲੋਕ

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ

ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥

ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ

ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

ਪਉੜੀ

ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ

ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ

ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ

ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ

ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥

ਸਲੋਕ

ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ

ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਬਿਨਾਸਨੰ ॥੧॥

ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ

ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

ਪਉੜੀ

ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ

ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ

ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ

ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਵਿਸਾਰਿ

ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

ਸਲੋਕ

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ

ਸੋ ਸਹੁ ਬਿੰਦ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

ਪਉੜੀ

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਸਲੋਕ

ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ

ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥

ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ

ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥

ਪਉੜੀ

ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ

ਖਿਨੁ ਗ੍ਰਿਹ ਮਹਿ ਬਸਨ ਦੇਵਹੀ ਜਿਨ ਸਿਉ ਸੋਈ ਹੇਤੁ

ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ

ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ

ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥