ਪਉੜੀ

ਆਸਾਵੰਤੀ ਆਸ ਗੁਸਾਈ ਪੂਰੀਐ

ਮਿਲਿ ਗੋਪਾਲ ਗੋਬਿੰਦ ਕਬਹੂ ਝੂਰੀਐ

ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ

ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ

ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥

ਸਲੋਕ

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ

ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥

ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ

ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥

ਪਉੜੀ

ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ

ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ

ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ

ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ

ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥

ਸਲੋਕੁ

ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ

ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥

ਕੀਮ ਸਕਾ ਪਾਇ ਸੁਖ ਮਿਤੀ ਹੂ ਬਾਹਰੇ

ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥

ਪਉੜੀ

ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ

ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ

ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ

ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ

ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥

ਸਲੋਕ

ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ

ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥

ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ

ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥

ਪਉੜੀ

ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ

ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ

ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ

ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ

ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥

ਸਲੋਕ

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਸਰਦ ਰੁਤਿ ਮੂਲਿ ਮਿਟਈ ਘਾਂਮ

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

ਪਉੜੀ

ਚਰਨ ਕਮਲ ਕੀ ਓਟ ਉਧਰੇ ਸਗਲ ਜਨ

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ

ਤੋਟਿ ਆਵੈ ਮੂਲਿ ਸੰਚਿਆ ਨਾਮੁ ਧਨ

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥