ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਰਾਗੁ ਟੋਡੀ ਮਹਲਾ ਘਰੁ

ਹਰਿ ਬਿਨੁ ਰਹਿ ਸਕੈ ਮਨੁ ਮੇਰਾ

ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਭਵਜਲਿ ਫੇਰਾ ॥੧॥ ਰਹਾਉ

ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ

ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥

ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ

ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥

ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ

ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥

ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ

ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਟੋਡੀ ਮਹਲਾ ਘਰੁ ਦੁਪਦੇ

ਸਤਿਗੁਰ ਪ੍ਰਸਾਦਿ

ਸੰਤਨ ਅਵਰ ਕਾਹੂ ਜਾਨੀ

ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ਰਹਾਉ

ਊਚ ਸਮਾਨਾ ਠਾਕੁਰ ਤੇਰੋ ਅਵਰ ਕਾਹੂ ਤਾਨੀ

ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥

ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ

ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥