ਟੋਡੀ ਮਹਲਾ

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ

ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ਰਹਾਉ

ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ

ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥

ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ

ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਕਤਹੂ ਧਾਵਉ ॥੨॥

ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ

ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥

ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ

ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥

ਟੋਡੀ ਮਹਲਾ ਘਰੁ ਦੁਪਦੇ

ਸਤਿਗੁਰ ਪ੍ਰਸਾਦਿ

ਮਾਗਉ ਦਾਨੁ ਠਾਕੁਰ ਨਾਮ

ਅਵਰੁ ਕਛੂ ਮੇਰੈ ਸੰਗਿ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਟੋਡੀ ਮਹਲਾ

ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ

ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ

ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ

ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥

ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਕਛੂ ਸੰਗਾਰੈ

ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥

ਟੋਡੀ ਮਃ

ਨੀਕੇ ਗੁਣ ਗਾਉ ਮਿਟਹੀ ਰੋਗ

ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ

ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ

ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥

ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ

ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਕਰਣੈ ਜੋਗੁ ॥੨॥੩॥੮॥

ਟੋਡੀ ਮਹਲਾ

ਸਤਿਗੁਰ ਆਇਓ ਸਰਣਿ ਤੁਹਾਰੀ

ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ

ਅਵਰ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ

ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ

ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥