ਟੋਡੀ ਮਹਲਾ ਘਰੁ ਦੁਪਦੇ

ਸਤਿਗੁਰ ਪ੍ਰਸਾਦਿ

ਐਸੋ ਗੁਨੁ ਮੇਰੋ ਪ੍ਰਭ ਜੀ ਕੀਨ

ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ਰਹਾਉ

ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ

ਰੂਪੁ ਅਨਰੂਪੁ ਮੋਰੋ ਕਛੁ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥

ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ

ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥

ਟੋਡੀ ਮਹਲਾ

ਮਾਈ ਮੇਰੇ ਮਨ ਕੀ ਪ੍ਰੀਤਿ

ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ਰਹਾਉ

ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ

ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥

ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ

ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥

ਟੋਡੀ ਮਹਲਾ

ਪ੍ਰਭ ਜੀ ਮਿਲੁ ਮੇਰੇ ਪ੍ਰਾਨ

ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ਰਹਾਉ

ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ

ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥

ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ

ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥

ਟੋਡੀ ਮਹਲਾ

ਪ੍ਰਭ ਤੇਰੇ ਪਗ ਕੀ ਧੂਰਿ

ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ਰਹਾਉ

ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ

ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਮਰਤੇ ਝੂਰਿ ॥੧॥

ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ

ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥