ਤਿਲੰਗ ਮਹਲਾ

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ

ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ

ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ

ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ

ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ

ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ

ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥

ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ

ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ

ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ

ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ

ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ

ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥

ਤਿਲੰਗ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ

ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥

ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ

ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ਰਹਾਉ

ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ

ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥

ਤਿਲੰਗ ਮਹਲਾ

ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ

ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥

ਐਸਾ ਬਾਜੀ ਸੈਸਾਰੁ ਚੇਤੈ ਹਰਿ ਨਾਮਾ

ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ਰਹਾਉ

ਸਾ ਵੇਲਾ ਚਿਤਿ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ

ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥

ਤਿਲੰਗ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਖਾਕ ਨੂਰ ਕਰਦੰ ਆਲਮ ਦੁਨੀਆਇ

ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥

ਬੰਦੇ ਚਸਮ ਦੀਦੰ ਫਨਾਇ

ਦੁਨੀਂ︀ਆ ਮੁਰਦਾਰ ਖੁਰਦਨੀ ਗਾਫਲ ਹਵਾਇ ਰਹਾਉ

ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ

ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥

ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ

ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥

ਹਵਾਲ ਮਾਲੂਮੁ ਕਰਦੰ ਪਾਕ ਅਲਾਹ

ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥