ਤਿਲੰਗ ਘਰੁ ਮਹਲਾ

ਤੁਧੁ ਬਿਨੁ ਦੂਜਾ ਨਾਹੀ ਕੋਇ

ਤੂ ਕਰਤਾਰੁ ਕਰਹਿ ਸੋ ਹੋਇ

ਤੇਰਾ ਜੋਰੁ ਤੇਰੀ ਮਨਿ ਟੇਕ

ਸਦਾ ਸਦਾ ਜਪਿ ਨਾਨਕ ਏਕ ॥੧॥

ਸਭ ਊਪਰਿ ਪਾਰਬ੍ਰਹਮੁ ਦਾਤਾਰੁ

ਤੇਰੀ ਟੇਕ ਤੇਰਾ ਆਧਾਰੁ ਰਹਾਉ

ਹੈ ਤੂਹੈ ਤੂ ਹੋਵਨਹਾਰ

ਅਗਮ ਅਗਾਧਿ ਊਚ ਆਪਾਰ

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

ਜੋ ਦੀਸੈ ਸੋ ਤੇਰਾ ਰੂਪੁ

ਗੁਣ ਨਿਧਾਨ ਗੋਵਿੰਦ ਅਨੂਪ

ਸਿਮਰਿ ਸਿਮਰਿ ਸਿਮਰਿ ਜਨ ਸੋਇ

ਨਾਨਕ ਕਰਮਿ ਪਰਾਪਤਿ ਹੋਇ ॥੩॥

ਜਿਨਿ ਜਪਿਆ ਤਿਸ ਕਉ ਬਲਿਹਾਰ

ਤਿਸ ਕੈ ਸੰਗਿ ਤਰੈ ਸੰਸਾਰ

ਕਹੁ ਨਾਨਕ ਪ੍ਰਭ ਲੋਚਾ ਪੂਰਿ

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਤਿਲੰਗ ਮਹਲਾ ਘਰੁ

ਮਿਹਰਵਾਨੁ ਸਾਹਿਬੁ ਮਿਹਰਵਾਨੁ ਸਾਹਿਬੁ ਮੇਰਾ ਮਿਹਰਵਾਨੁ

ਜੀਅ ਸਗਲ ਕਉ ਦੇਇ ਦਾਨੁ ਰਹਾਉ

ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ

ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥

ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ

ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥

ਕੁਦਰਤਿ ਕੀਮ ਜਾਣੀਐ ਵਡਾ ਵੇਪਰਵਾਹੁ

ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥

ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ

ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

ਤਿਲੰਗ ਮਹਲਾ ਘਰੁ

ਕਰਤੇ ਕੁਦਰਤੀ ਮੁਸਤਾਕੁ

ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ਰਹਾਉ

ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ

ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥

ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ

ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥

ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ

ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥

ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ

ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥

ਤਿਲੰਗ ਮਹਲਾ

ਮੀਰਾਂ ਦਾਨਾਂ ਦਿਲ ਸੋਚ

ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ

ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ

ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥

ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ

ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥