ਤਿਲੰਗ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ

ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥

ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ਰਹਾਉ

ਜਿਨਿ ਰੰਗਿ ਕੰਤੁ ਰਾਵਿਆ ਸਾ ਪਛੋ ਰੇ ਤਾਣੀ

ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥

ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ

ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥

ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ

ਸੇ ਗੁਣ ਮੁਝੈ ਆਵਨੀ ਕੈ ਜੀ ਦੋਸੁ ਧਰੇਹ ॥੪॥

ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ

ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥

ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ

ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥

ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ

ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਹੋਈ ॥੭॥

ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ

ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥

ਪਾਨਾ ਵਾੜੀ ਹੋਇ ਘਰਿ ਖਰੁ ਸਾਰ ਜਾਣੈ

ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥

ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ

ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥