ਤਿਲੰਗ ਮਹਲਾ

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ

ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ਰਹਾਉ

ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ

ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ

ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥

ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ

ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥

ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ

ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ

ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥

ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ

ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥

ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ

ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥

ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ

ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥

ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ

ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ

ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥

ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ

ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥

ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ

ਹਰਿ ਹਰਿ ਕਦੇ ਚੇਤਿਓ ਜਮਿ ਪਕੜਿ ਚਲਾਈਆ ॥੧੩॥

ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ

ਤਿਨ ਜਮੁ ਨੇੜਿ ਆਵਈ ਗੁਰਸਿਖ ਗੁਰ ਪਿਆਰੇ ॥੧੪॥

ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ

ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ

ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥

ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ

ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥

ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ

ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥

ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ

ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥

ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ

ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥

ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ

ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥

ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ

ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥

ਤਿਲੰਗ ਮਹਲਾ ਕਾਫੀ

ਸਤਿਗੁਰ ਪ੍ਰਸਾਦਿ

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ

ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ

ਹਰਿ ਗੁਨ ਕਾਹਿ ਗਾਵਹੀ ਮੂਰਖ ਅਗਿਆਨਾ

ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥

ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ

ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥