ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ

ਧੋਤਿਆ ਜੂਠਿ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨੑਿ

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ

ਢਠੀਆ ਕੰਮਿ ਆਵਨੑੀ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨੑਿ

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨੑਿ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨੑਿ

ਸੇ ਫਲ ਕੰਮਿ ਆਵਨੑੀ ਤੇ ਗੁਣ ਮੈ ਤਨਿ ਹੰਨੑਿ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਸੂਹੀ ਮਹਲਾ

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ

ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥

ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ

ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ

ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥

ਮਿਲਿਆ ਹੋਇ ਵੀਛੁੜੈ ਜੇ ਮਿਲਿਆ ਹੋਈ

ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥

ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ

ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥

ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ

ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥

ਸੂਹੀ ਮਹਲਾ

ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ

ਸੂਖੀ ਕਰੈ ਪਸਾਉ ਦੂਖ ਵਿਸਾਰਸੀ

ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥

ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ

ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ

ਚਾਲਹਿ ਸਤਿਗੁਰ ਭਾਇ ਭਵਹਿ ਭੀਖਿਆ ॥੨॥

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ

ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ

ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥

ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ

ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ

ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥