( 73 )

ਸਤਿਗੁਰ ਪ੍ਰਸਾਦਿ

ਸਿਰੀਰਾਗੁ ਮਹਲਾ ਘਰੁ

ਜੋਗੀ ਅੰਦਰਿ ਜੋਗੀਆ

ਤੂੰ ਭੋਗੀ ਅੰਦਰਿ ਭੋਗੀਆ

ਤੇਰਾ ਅੰਤੁ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥

ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ

ਤੁਧੁ ਸੰਸਾਰੁ ਉਪਾਇਆ

ਸਿਰੇ ਸਿਰਿ ਧੰਧੇ ਲਾਇਆ

ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥

ਪਰਗਟਿ ਪਾਹਾਰੈ ਜਾਪਦਾ

ਸਭੁ ਨਾਵੈ ਨੋ ਪਰਤਾਪਦਾ

ਸਤਿਗੁਰ ਬਾਝੁ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥

ਸਤਿਗੁਰ ਕਉ ਬਲਿ ਜਾਈਐ

ਜਿਤੁ ਮਿਲਿਐ ਪਰਮ ਗਤਿ ਪਾਈਐ

ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥

ਸਤਸੰਗਤਿ ਕੈਸੀ ਜਾਣੀਐ

ਜਿਥੈ ਏਕੋ ਨਾਮੁ ਵਖਾਣੀਐ

ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥

ਇਹੁ ਜਗਤੁ ਭਰਮਿ ਭੁਲਾਇਆ

ਆਪਹੁ ਤੁਧੁ ਖੁਆਇਆ

ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥

ਦੋਹਾਗਣੀ ਕਿਆ ਨੀਸਾਣੀਆ

ਖਸਮਹੁ ਘੁਥੀਆ ਫਿਰਹਿ ਨਿਮਾਣੀਆ

ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥

ਸੋਹਾਗਣੀ ਕਿਆ ਕਰਮੁ ਕਮਾਇਆ

ਪੂਰਬਿ ਲਿਖਿਆ ਫਲੁ ਪਾਇਆ

ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥

ਹੁਕਮੁ ਜਿਨਾ ਨੋ ਮਨਾਇਆ

ਤਿਨ ਅੰਤਰਿ ਸਬਦੁ ਵਸਾਇਆ

ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥

ਜਿਨਾ ਭਾਣੇ ਕਾ ਰਸੁ ਆਇਆ

ਤਿਨ ਵਿਚਹੁ ਭਰਮੁ ਚੁਕਾਇਆ

ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥

ਸਤਿਗੁਰਿ ਮਿਲਿਐ ਫਲੁ ਪਾਇਆ

ਜਿਨਿ ਵਿਚਹੁ ਅਹਕਰਣੁ ਚੁਕਾਇਆ

ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥

ਅੰਮ੍ਰਿਤੁ ਤੇਰੀ ਬਾਣੀਆ

ਤੇਰਿਆ ਭਗਤਾ ਰਿਦੈ ਸਮਾਣੀਆ

ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥

ਸਤਿਗੁਰੁ ਮਿਲਿਆ ਜਾਣੀਐ

ਜਿਤੁ ਮਿਲਿਐ ਨਾਮੁ ਵਖਾਣੀਐ

ਸਤਿਗੁਰ ਬਾਝੁ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥

ਹਉ ਸਤਿਗੁਰ ਵਿਟਹੁ ਘੁਮਾਇਆ

ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ

ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥

ਤੂੰ ਸਭਨਾ ਮਾਹਿ ਸਮਾਇਆ

ਤਿਨਿ ਕਰਤੈ ਆਪੁ ਲੁਕਾਇਆ

ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥

ਆਪੇ ਖਸਮਿ ਨਿਵਾਜਿਆ

ਜੀਉ ਪਿੰਡੁ ਦੇ ਸਾਜਿਆ

ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥

ਸਭਿ ਸੰਜਮ ਰਹੇ ਸਿਆਣਪਾ

ਮੇਰਾ ਪ੍ਰਭੁ ਸਭੁ ਕਿਛੁ ਜਾਣਦਾ

ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥

ਮੇਰੇ ਗੁਣ ਅਵਗਨ ਬੀਚਾਰਿਆ

ਪ੍ਰਭਿ ਅਪਣਾ ਬਿਰਦੁ ਸਮਾਰਿਆ

ਕੰਠਿ ਲਾਇ ਕੈ ਰਖਿਓਨੁ ਲਗੈ ਤਤੀ ਵਾਉ ਜੀਉ ॥੧੮॥

ਮੈ ਮਨਿ ਤਨਿ ਪ੍ਰਭੂ ਧਿਆਇਆ

ਜੀਇ ਇਛਿਅੜਾ ਫਲੁ ਪਾਇਆ

ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥

ਤੁਧੁ ਆਪੇ ਆਪੁ ਉਪਾਇਆ

ਦੂਜਾ ਖੇਲੁ ਕਰਿ ਦਿਖਲਾਇਆ

ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥

ਗੁਰ ਪਰਸਾਦੀ ਪਾਇਆ

ਤਿਥੈ ਮਾਇਆ ਮੋਹੁ ਚੁਕਾਇਆ

ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥

ਗੋਪੀ ਨੈ ਗੋਆਲੀਆ

ਤੁਧੁ ਆਪੇ ਗੋਇ ਉਠਾਲੀਆ

ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥

ਜਿਨ ਸਤਿਗੁਰ ਸਿਉ ਚਿਤੁ ਲਾਇਆ

ਤਿਨੀ ਦੂਜਾ ਭਾਉ ਚੁਕਾਇਆ

ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥

ਤੇਰੀਆ ਸਦਾ ਸਦਾ ਚੰਗਿਆਈਆ

ਮੈ ਰਾਤਿ ਦਿਹੈ ਵਡਿਆਈਆਂ

ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥