ਸੂਹੀ ਮਹਲਾ

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ

ਭਾਂਡਾ ਅਤਿ ਮਲੀਣੁ ਧੋਤਾ ਹਛਾ ਹੋਇਸੀ

ਗੁਰੂ ਦੁਆਰੈ ਹੋਇ ਸੋਝੀ ਪਾਇਸੀ

ਏਤੁ ਦੁਆਰੈ ਧੋਇ ਹਛਾ ਹੋਇਸੀ

ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ

ਮਤੁ ਕੋ ਜਾਣੈ ਜਾਇ ਅਗੈ ਪਾਇਸੀ

ਜੇਹੇ ਕਰਮ ਕਮਾਇ ਤੇਹਾ ਹੋਇਸੀ

ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ

ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ

ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ

ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥

ਸੂਹੀ ਮਹਲਾ

ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ

ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥

ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ

ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ

ਅਗੈ ਪੁਛ ਹੋਵਈ ਜੇ ਸਣੁ ਨੀਸਾਣੈ ਜਾਇ ॥੨॥

ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ

ਜੋ ਦਮੁ ਚਿਤਿ ਆਵਈ ਸੋ ਦਮੁ ਬਿਰਥਾ ਜਾਇ ॥੩॥

ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ

ਨਾਨਕ ਕੰਮਿ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥

ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਜੋਗੁ ਖਿੰਥਾ ਜੋਗੁ ਡੰਡੈ ਜੋਗੁ ਭਸਮ ਚੜਾਈਐ

ਜੋਗੁ ਮੁੰਦੀ ਮੂੰਡਿ ਮੁਡਾਇਐ ਜੋਗੁ ਸਿੰਙੀ ਵਾਈਐ

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥

ਗਲੀ ਜੋਗੁ ਹੋਈ

ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ

ਜੋਗੁ ਬਾਹਰਿ ਮੜੀ ਮਸਾਣੀ ਜੋਗੁ ਤਾੜੀ ਲਾਈਐ

ਜੋਗੁ ਦੇਸਿ ਦਿਸੰਤਰਿ ਭਵਿਐ ਜੋਗੁ ਤੀਰਥਿ ਨਾਈਐ

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥

ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ

ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥

ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ

ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥