ਸੂਹੀ ਮਹਲਾ

ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ

ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥

ਮੇਰੇ ਰਾਮ ਹਰਿ ਜਨ ਆਰੋਗ ਭਏ

ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ

ਜਿਨਿ ਕੀਏ ਤਿਸਹਿ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥

ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ

ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥

ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ

ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥

ਸੂਹੀ ਮਹਲਾ

ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ

ਆਪਣਾ ਕੀਤਾ ਕਿਛੂ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥

ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ

ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ

ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ

ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥

ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ

ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥

ਹਰਿ ਕੀ ਵਡਿਆਈ ਹਉ ਆਖਿ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ

ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥

ਰਾਗੁ ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਬਾਜੀਗਰਿ ਜੈਸੇ ਬਾਜੀ ਪਾਈ

ਨਾਨਾ ਰੂਪ ਭੇਖ ਦਿਖਲਾਈ

ਸਾਂਗੁ ਉਤਾਰਿ ਥੰਮੑਿਓ ਪਾਸਾਰਾ

ਤਬ ਏਕੋ ਏਕੰਕਾਰਾ ॥੧॥

ਕਵਨ ਰੂਪ ਦ੍ਰਿਸਟਿਓ ਬਿਨਸਾਇਓ

ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ

ਜਲ ਤੇ ਊਠਹਿ ਅਨਿਕ ਤਰੰਗਾ

ਕਨਿਕ ਭੂਖਨ ਕੀਨੇ ਬਹੁ ਰੰਗਾ

ਬੀਜੁ ਬੀਜਿ ਦੇਖਿਓ ਬਹੁ ਪਰਕਾਰਾ

ਫਲ ਪਾਕੇ ਤੇ ਏਕੰਕਾਰਾ ॥੨॥

ਸਹਸ ਘਟਾ ਮਹਿ ਏਕੁ ਆਕਾਸੁ

ਘਟ ਫੂਟੇ ਤੇ ਓਹੀ ਪ੍ਰਗਾਸੁ

ਭਰਮ ਲੋਭ ਮੋਹ ਮਾਇਆ ਵਿਕਾਰ

ਭ੍ਰਮ ਛੂਟੇ ਤੇ ਏਕੰਕਾਰ ॥੩॥

ਓਹੁ ਅਬਿਨਾਸੀ ਬਿਨਸਤ ਨਾਹੀ

ਨਾ ਕੋ ਆਵੈ ਨਾ ਕੋ ਜਾਹੀ

ਗੁਰਿ ਪੂਰੈ ਹਉਮੈ ਮਲੁ ਧੋਈ

ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥