ਸੂਹੀ ਮਹਲਾ

ਉਮਕਿਓ ਹੀਉ ਮਿਲਨ ਪ੍ਰਭ ਤਾਈ

ਖੋਜਤ ਚਰਿਓ ਦੇਖਉ ਪ੍ਰਿਅ ਜਾਈ

ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ

ਭ੍ਰਮਿ ਭ੍ਰਮਿ ਆਇਓ ਤਉ ਨਦਰਿ ਪਾਈ ॥੧॥

ਕਿਨ ਬਿਧਿ ਹੀਅਰੋ ਧੀਰੈ ਨਿਮਾਨੋ

ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ

ਏਕਾ ਸੇਜ ਵਿਛੀ ਧਨ ਕੰਤਾ

ਧਨ ਸੂਤੀ ਪਿਰੁ ਸਦ ਜਾਗੰਤਾ

ਪੀਓ ਮਦਰੋ ਧਨ ਮਤਵੰਤਾ

ਧਨ ਜਾਗੈ ਜੇ ਪਿਰੁ ਬੋਲੰਤਾ ॥੨॥

ਭਈ ਨਿਰਾਸੀ ਬਹੁਤੁ ਦਿਨ ਲਾਗੇ

ਦੇਸ ਦਿਸੰਤਰ ਮੈ ਸਗਲੇ ਝਾਗੇ

ਖਿਨੁ ਰਹਨੁ ਪਾਵਉ ਬਿਨੁ ਪਗ ਪਾਗੇ

ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥

ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ

ਬੂਝੀ ਤਪਤਿ ਘਰਹਿ ਪਿਰੁ ਪਾਇਆ

ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥

ਜਹ ਦੇਖਾ ਤਹ ਪਿਰੁ ਹੈ ਭਾਈ

ਖੋਲੑਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

ਸੂਹੀ ਮਹਲਾ

ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ

ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ

ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ

ਮਿਤਿ ਨਹੀ ਪਾਈਐ ਅੰਤੁ ਲਹੀਐ ਮਨੁ ਤਰਸੈ ਚਰਨਾਰੇ ॥੩॥

ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥

ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਸੇਵਾ ਥੋਰੀ ਮਾਗਨੁ ਬਹੁਤਾ

ਮਹਲੁ ਪਾਵੈ ਕਹਤੋ ਪਹੁਤਾ ॥੧॥

ਜੋ ਪ੍ਰਿਅ ਮਾਨੇ ਤਿਨ ਕੀ ਰੀਸਾ

ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ

ਭੇਖ ਦਿਖਾਵੈ ਸਚੁ ਕਮਾਵੈ

ਕਹਤੋ ਮਹਲੀ ਨਿਕਟਿ ਆਵੈ ॥੨॥

ਅਤੀਤੁ ਸਦਾਏ ਮਾਇਆ ਕਾ ਮਾਤਾ

ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥

ਕਹੁ ਨਾਨਕ ਪ੍ਰਭ ਬਿਨਉ ਸੁਨੀਜੈ

ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥

ਦਰਸਨ ਦੇਖੇ ਕੀ ਵਡਿਆਈ

ਤੁਮੑ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥