ਸੂਹੀ ਮਹਲਾ

ਲੋਭਿ ਮੋਹਿ ਮਗਨ ਅਪਰਾਧੀ

ਕਰਣਹਾਰ ਕੀ ਸੇਵ ਸਾਧੀ ॥੧॥

ਪਤਿਤ ਪਾਵਨ ਪ੍ਰਭ ਨਾਮ ਤੁਮਾਰੇ

ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ

ਤੂੰ ਦਾਤਾ ਪ੍ਰਭ ਅੰਤਰਜਾਮੀ

ਕਾਚੀ ਦੇਹ ਮਾਨੁਖ ਅਭਿਮਾਨੀ ॥੨॥

ਸੁਆਦ ਬਾਦ ਈਰਖ ਮਦ ਮਾਇਆ

ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥

ਦੁਖ ਭੰਜਨ ਜਗਜੀਵਨ ਹਰਿ ਰਾਇਆ

ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥

ਸੂਹੀ ਮਹਲਾ

ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ

ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥

ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ

ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ

ਘੋਰ ਮਹਲ ਸਦਾ ਰੰਗਿ ਰਾਤਾ

ਸੰਗਿ ਤੁਮੑਾਰੈ ਕਛੂ ਜਾਤਾ ॥੨॥

ਰਖਹਿ ਪੋਚਾਰਿ ਮਾਟੀ ਕਾ ਭਾਂਡਾ

ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥

ਕਾਮ ਕ੍ਰੋਧਿ ਲੋਭਿ ਮੋਹਿ ਬਾਧਾ

ਮਹਾ ਗਰਤ ਮਹਿ ਨਿਘਰਤ ਜਾਤਾ ॥੪॥

ਨਾਨਕ ਕੀ ਅਰਦਾਸਿ ਸੁਣੀਜੈ

ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥

ਸੂਹੀ ਮਹਲਾ

ਜੀਵਤ ਮਰੈ ਬੁਝੈ ਪ੍ਰਭੁ ਸੋਇ

ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥

ਸੁਣਿ ਸਾਜਨ ਇਉ ਦੁਤਰੁ ਤਰੀਐ

ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ

ਏਕ ਬਿਨਾ ਦੂਜਾ ਨਹੀ ਜਾਨੈ

ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥

ਜੋ ਕਿਛੁ ਕਰੈ ਸੋਈ ਭਲ ਮਾਨੈ

ਆਦਿ ਅੰਤ ਕੀ ਕੀਮਤਿ ਜਾਨੈ ॥੩॥

ਕਹੁ ਨਾਨਕ ਤਿਸੁ ਜਨ ਬਲਿਹਾਰੀ

ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥

ਸੂਹੀ ਮਹਲਾ

ਗੁਰੁ ਪਰਮੇਸਰੁ ਕਰਣੈਹਾਰੁ

ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥

ਗੁਰ ਕੇ ਚਰਣ ਕਮਲ ਮਨ ਧਿਆਇ

ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ

ਭਵਜਲਿ ਡੂਬਤ ਸਤਿਗੁਰੁ ਕਾਢੈ

ਜਨਮ ਜਨਮ ਕਾ ਟੂਟਾ ਗਾਢੈ ॥੨॥

ਗੁਰ ਕੀ ਸੇਵਾ ਕਰਹੁ ਦਿਨੁ ਰਾਤਿ

ਸੂਖ ਸਹਜ ਮਨਿ ਆਵੈ ਸਾਂਤਿ ॥੩॥

ਸਤਿਗੁਰ ਕੀ ਰੇਣੁ ਵਡਭਾਗੀ ਪਾਵੈ

ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥

ਸੂਹੀ ਮਹਲਾ

ਗੁਰ ਅਪੁਨੇ ਊਪਰਿ ਬਲਿ ਜਾਈਐ

ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥

ਸਿਮਰਉ ਸੋ ਪ੍ਰਭੁ ਅਪਨਾ ਸੁਆਮੀ

ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ

ਚਰਣ ਕਮਲ ਸਿਉ ਲਾਗੀ ਪ੍ਰੀਤਿ

ਸਾਚੀ ਪੂਰਨ ਨਿਰਮਲ ਰੀਤਿ ॥੨॥

ਸੰਤ ਪ੍ਰਸਾਦਿ ਵਸੈ ਮਨ ਮਾਹੀ

ਜਨਮ ਜਨਮ ਕੇ ਕਿਲਵਿਖ ਜਾਹੀ ॥੩॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ

ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥