ਸੂਹੀ ਮਹਲਾ

ਦਰਸਨੁ ਦੇਖਿ ਜੀਵਾ ਗੁਰ ਤੇਰਾ

ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥

ਇਹ ਬੇਨੰਤੀ ਸੁਣਿ ਪ੍ਰਭ ਮੇਰੇ

ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ

ਅਪਣੀ ਸਰਣਿ ਰਾਖੁ ਪ੍ਰਭ ਦਾਤੇ

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ

ਚਰਣ ਕਮਲ ਵਸਹਿ ਮੇਰੈ ਚੀਤਾ ॥੩॥

ਨਾਨਕੁ ਏਕ ਕਰੈ ਅਰਦਾਸਿ

ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥

ਸੂਹੀ ਮਹਲਾ

ਮੀਤੁ ਸਾਜਨੁ ਸੁਤ ਬੰਧਪ ਭਾਈ

ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥

ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ

ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ

ਪਾਰਬ੍ਰਹਮੁ ਜਪਿ ਪਹਿਰਿ ਸਨਾਹ

ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥

ਹਰਿ ਚਰਨ ਸਰਣ ਗੜ ਕੋਟ ਹਮਾਰੈ

ਕਾਲੁ ਕੰਟਕੁ ਜਮੁ ਤਿਸੁ ਬਿਦਾਰੈ ॥੩॥

ਨਾਨਕ ਦਾਸ ਸਦਾ ਬਲਿਹਾਰੀ

ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥

ਸੂਹੀ ਮਹਲਾ

ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ

ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥

ਚਲੁ ਸਖੀਏ ਪ੍ਰਭੁ ਰਾਵਣ ਜਾਹਾ

ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ

ਕਰਿ ਬੇਨਤੀ ਜਨ ਧੂਰਿ ਬਾਛਾਹਾ

ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥

ਮਨੁ ਤਨੁ ਪ੍ਰਾਣ ਜੀਉ ਅਰਪਾਹਾ

ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥

ਦੀਨ ਦਇਆਲ ਕਰਹੁ ਉਤਸਾਹਾ

ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥

ਸੂਹੀ ਮਹਲਾ

ਬੈਕੁੰਠ ਨਗਰੁ ਜਹਾ ਸੰਤ ਵਾਸਾ

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ

ਅਚਰਜ ਸਾਦ ਤਾ ਕੇ ਬਰਨੇ ਜਾਹੀ ॥੨॥

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥

ਜਨਮ ਜਨਮ ਕੇ ਭੈ ਮੋਹ ਨਿਵਾਰੇ

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥