ਸੂਹੀ ਮਹਲਾ

ਬਹਤੀ ਜਾਤ ਕਦੇ ਦ੍ਰਿਸਟਿ ਧਾਰਤ

ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥

ਮਾਧਵੇ ਭਜੁ ਦਿਨ ਨਿਤ ਰੈਣੀ

ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ

ਕਰਤ ਬਿਕਾਰ ਦੋਊ ਕਰ ਝਾਰਤ

ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥

ਭਰਣ ਪੋਖਣ ਸੰਗਿ ਅਉਧ ਬਿਹਾਣੀ

ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥

ਸਰਣਿ ਸਮਰਥ ਅਗੋਚਰ ਸੁਆਮੀ

ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥

ਸੂਹੀ ਮਹਲਾ

ਸਾਧਸੰਗਿ ਤਰੈ ਭੈ ਸਾਗਰੁ

ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥

ਸਿਮਰਿ ਸਿਮਰਿ ਜੀਵਾ ਨਾਰਾਇਣ

ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ

ਜੀਵਨ ਪਦਵੀ ਹਰਿ ਕਾ ਨਾਉ

ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥

ਆਠ ਪਹਰ ਪਾਰਬ੍ਰਹਮੁ ਧਿਆਈਐ

ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥

ਸਰਣਿ ਪਏ ਜਪਿ ਦੀਨ ਦਇਆਲਾ

ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥

ਸੂਹੀ ਮਹਲਾ

ਘਰ ਕਾ ਕਾਜੁ ਜਾਣੀ ਰੂੜਾ

ਝੂਠੈ ਧੰਧੈ ਰਚਿਓ ਮੂੜਾ ॥੧॥

ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ

ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ

ਹਰਿ ਕੇ ਦਾਸ ਹਰਿ ਸੇਤੀ ਰਾਤੇ

ਰਾਮ ਰਸਾਇਣਿ ਅਨਦਿਨੁ ਮਾਤੇ ॥੨॥

ਬਾਹ ਪਕਰਿ ਪ੍ਰਭਿ ਆਪੇ ਕਾਢੇ

ਜਨਮ ਜਨਮ ਕੇ ਟੂਟੇ ਗਾਢੇ ॥੩॥

ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ

ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥

ਸੂਹੀ ਮਹਲਾ

ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ

ਸਰਬ ਸੂਖ ਫਿਰਿ ਨਹੀ ਡੋੁਲਾਇਆ ॥੧॥

ਗੁਰੂ ਧਿਆਇ ਹਰਿ ਚਰਨ ਮਨਿ ਚੀਨੑੇ

ਤਾ ਤੇ ਕਰਤੈ ਅਸਥਿਰੁ ਕੀਨੑੇ ॥੧॥ ਰਹਾਉ

ਗੁਣ ਗਾਵਤ ਅਚੁਤ ਅਬਿਨਾਸੀ

ਤਾ ਤੇ ਕਾਟੀ ਜਮ ਕੀ ਫਾਸੀ ॥੨॥

ਕਰਿ ਕਿਰਪਾ ਲੀਨੇ ਲੜਿ ਲਾਏ

ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥

ਸੂਹੀ ਮਹਲਾ

ਅੰਮ੍ਰਿਤ ਬਚਨ ਸਾਧ ਕੀ ਬਾਣੀ

ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ

ਕਲੀ ਕਾਲ ਕੇ ਮਿਟੇ ਕਲੇਸਾ

ਏਕੋ ਨਾਮੁ ਮਨ ਮਹਿ ਪਰਵੇਸਾ ॥੧॥

ਸਾਧੂ ਧੂਰਿ ਮੁਖਿ ਮਸਤਕਿ ਲਾਈ

ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

ਸੂਹੀ ਮਹਲਾ ਘਰੁ

ਗੋਬਿੰਦਾ ਗੁਣ ਗਾਉ ਦਇਆਲਾ

ਦਰਸਨੁ ਦੇਹੁ ਪੂਰਨ ਕਿਰਪਾਲਾ ਰਹਾਉ

ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ

ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥

ਅੰਮ੍ਰਿਤ ਨਾਮੁ ਚਲੈ ਜਪਿ ਨਾਲਾ

ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥

ਸੂਹੀ ਮਹਲਾ

ਤਿਸੁ ਬਿਨੁ ਦੂਜਾ ਅਵਰੁ ਕੋਈ

ਆਪੇ ਥੰਮੈ ਸਚਾ ਸੋਈ ॥੧॥

ਹਰਿ ਹਰਿ ਨਾਮੁ ਮੇਰਾ ਆਧਾਰੁ

ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ

ਸਭ ਰੋਗ ਮਿਟਾਵੇ ਨਵਾ ਨਿਰੋਆ

ਨਾਨਕ ਰਖਾ ਆਪੇ ਹੋਆ ॥੨॥੩੩॥੩੯॥