ਰਾਗੁ ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ

ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥

ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ

ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ

ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥

ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ

ਹਉ ਕੁਰਬਾਣੀ ਤੇਰਿਆ ਸੇਵਕਾ ਜਿਨੑ ਹਰਿ ਨਾਮੁ ਪਿਆਰਾ ॥੩॥

ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ

ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥

ਰਾਗੁ ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ

ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥

ਮੇਰੇ ਰਾਮ ਰਾਇ ਸੰਤਾ ਟੇਕ ਤੁਮੑਾਰੀ

ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ

ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ

ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥

ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਤੇਰੀ ਭਾਤੇ

ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥

ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ

ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥

ਸੂਹੀ ਮਹਲਾ

ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ

ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥

ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ

ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ

ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ

ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥

ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ

ਤਿਨੑ ਭੀ ਅੰਤੁ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥

ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ

ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥