ਸੂਹੀ ਮਹਲਾ

ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ

ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥

ਸੰਤਹੁ ਸਾਗਰੁ ਪਾਰਿ ਉਤਰੀਐ

ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ

ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ

ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥

ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਹੋਈ

ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥

ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ

ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥

ਸੂਹੀ ਮਹਲਾ

ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ

ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥

ਮੇਰੇ ਰਾਮ ਹਰਿ ਸੰਤਾ ਜੇਵਡੁ ਕੋਈ

ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ

ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਆਵੈ

ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥

ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ

ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥

ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ

ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥

ਸੂਹੀ ਮਹਲਾ

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ

ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥

ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ

ਤੇਰੀ ਟੇਕ ਭਰਵਾਸਾ ਤੁਮੑਰਾ ਜਪਿ ਨਾਮੁ ਤੁਮੑਾਰਾ ਉਧਰੇ ॥੧॥ ਰਹਾਉ

ਅੰਧ ਕੂਪ ਤੇ ਕਾਢਿ ਲੀਏ ਤੁਮੑ ਆਪਿ ਭਏ ਕਿਰਪਾਲਾ

ਸਾਰਿ ਸਮੑਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ

ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥

ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ

ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥

ਸੂਹੀ ਮਹਲਾ

ਜਬ ਕਛੁ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ

ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥

ਮੇਰੇ ਰਾਮ ਰਾਇ ਮੁਝ ਤੇ ਕਛੂ ਹੋਈ

ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ

ਗਣਤੀ ਗਣੀ ਛੂਟੈ ਕਤਹੂ ਕਾਚੀ ਦੇਹ ਇਆਣੀ

ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥

ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ

ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਪਾਈਐ ॥੩॥

ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ

ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥