ਸੂਹੀ ਮਹਲਾ

ਭਾਗਠੜੇ ਹਰਿ ਸੰਤ ਤੁਮੑਾਰੇ ਜਿਨੑ ਘਰਿ ਧਨੁ ਹਰਿ ਨਾਮਾ

ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥

ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ

ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ

ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ

ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥

ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ

ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥

ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ

ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥

ਸੂਹੀ ਮਹਲਾ

ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ

ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥

ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ

ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ

ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ

ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥

ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ

ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥

ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ

ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥

ਸੂਹੀ ਮਹਲਾ

ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ

ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ

ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ

ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ

ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥

ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਕੋਈ

ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥

ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ

ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥