( 75 )

ਸਤਿਗੁਰ ਪ੍ਰਸਾਦਿ

ਸਿਰੀਰਾਗੁ ਮਹਲਾ ਪਹਰੇ ਘਰੁ

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ

ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ

ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ

ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ

ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ

ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ

ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ

ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ

ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ

ਜਿਨਿ ਰਚਿ ਰਚਿਆ ਤਿਸਹਿ ਜਾਣੈ ਮਨ ਭੀਤਰਿ ਧਰਿ ਗਿਆਨੁ

ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ

ਹਰਿ ਕਾ ਨਾਮੁ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ

ਹਰਿ ਕਾ ਨਾਮੁ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ

ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ

ਧਰਮ ਸੇਤੀ ਵਾਪਾਰੁ ਕੀਤੋ ਕਰਮੁ ਕੀਤੋ ਮਿਤੁ

ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ

ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਮਿਲਿਆ ਭੇਤੁ

ਭੇਤੁ ਚੇਤੁ ਹਰਿ ਕਿਸੈ ਮਿਲਿਓ ਜਾ ਜਮਿ ਪਕੜਿ ਚਲਾਇਆ

ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ

ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ

ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥