ਰਾਗੁ ਸੂਹੀ ਮਹਲਾ ਘਰੁ ਅਸਟਪਦੀਆ

ਸਤਿਗੁਰ ਪ੍ਰਸਾਦਿ

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਜਾਪੈ

ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਜਾਪੈ

ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ

ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਸੰਤਾਪੈ ॥੧॥

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ

ਸਬਦੁ ਚੀਨੑਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ

ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ

ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ

ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ

ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ

ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ

ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ

ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥

ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ

ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ

ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ

ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ

ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ

ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਲਾਏ

ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥

ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਜਾਏ

ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ

ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ

ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ

ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ

ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ

ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥

ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ

ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ

ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ

ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

ਸੂਹੀ ਮਹਲਾ

ਕਾਇਆ ਕਾਮਣਿ ਅਤਿ ਸੁਆਲੑਿਉ ਪਿਰੁ ਵਸੈ ਜਿਸੁ ਨਾਲੇ

ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮੑਾਲੇ

ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥

ਵਾਹੁ ਵਾਹੁ ਪੂਰੇ ਗੁਰ ਕੀ ਬਾਣੀ

ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ

ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ

ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ

ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮੑਾਲਾ ॥੨॥

ਕਾਇਆ ਅੰਦਰਿ ਆਪੇ ਵਸੈ ਅਲਖੁ ਲਖਿਆ ਜਾਈ

ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ

ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥

ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ

ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ

ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥

ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ

ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ

ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥

ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ

ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ

ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥

ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ

ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ

ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥

ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ

ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ

ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥