ਸੂਹੀ ਮਹਲਾ

ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ

ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥

ਗੁਰਮੁਖਿ ਹਰਿ ਹਰਿ ਨਾਮੁ ਜਪੰਨਿ

ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ

ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨੑਿ

ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥

ਨਾਮੁ ਧਿਆਇਨੑਿ ਰੰਗ ਸਿਉ ਗੁਰਮੁਖਿ ਨਾਮਿ ਲਗੰਨੑਿ

ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨੑਿ ॥੩॥

ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ

ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥

ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਕੋਇ

ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥

ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ

ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥

ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ

ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥

ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ

ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥