ਰਾਗੁ ਸੂਹੀ ਮਹਲਾ ਅਸਟਪਦੀਆ ਘਰੁ ੧੦

ਸਤਿਗੁਰ ਪ੍ਰਸਾਦਿ

ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ

ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮੑਣੇ ॥੧॥

ਮੈ ਹਰਿ ਹਰਿ ਨਾਮੁ ਵਿਸਾਹੁ

ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ

ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ

ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥

ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤਨੁ ਮਨੁ ਦੇਉ

ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥

ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ

ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥

ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ

ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ

ਹਉ ਤਿਸੁ ਬਿਨੁ ਘੜੀ ਜੀਵਊ ਬਿਨੁ ਦੇਖੇ ਮਰਿ ਜਾਉ ॥੬॥

ਜਿਉ ਮਛੁਲੀ ਵਿਣੁ ਪਾਣੀਐ ਰਹੈ ਕਿਤੈ ਉਪਾਇ

ਤਿਉ ਹਰਿ ਬਿਨੁ ਸੰਤੁ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥

ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ

ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥

ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ

ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥

ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ

ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥

ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ

ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥

ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ

ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥

ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ

ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥

ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ

ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥

ਰਾਗੁ ਸੂਹੀ ਅਸਟਪਦੀਆ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਉਰਝਿ ਰਹਿਓ ਬਿਖਿਆ ਕੈ ਸੰਗਾ

ਮਨਹਿ ਬਿਆਪਤ ਅਨਿਕ ਤਰੰਗਾ ॥੧॥

ਮੇਰੇ ਮਨ ਅਗਮ ਅਗੋਚਰ

ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ

ਮੋਹ ਮਗਨ ਮਹਿ ਰਹਿਆ ਬਿਆਪੇ

ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥

ਬਸਇ ਕਰੋਧੁ ਸਰੀਰਿ ਚੰਡਾਰਾ

ਅਗਿਆਨਿ ਸੂਝੈ ਮਹਾ ਗੁਬਾਰਾ ॥੩॥

ਭ੍ਰਮਤ ਬਿਆਪਤ ਜਰੇ ਕਿਵਾਰਾ

ਜਾਣੁ ਪਾਈਐ ਪ੍ਰਭ ਦਰਬਾਰਾ ॥੪॥

ਆਸਾ ਅੰਦੇਸਾ ਬੰਧਿ ਪਰਾਨਾ

ਮਹਲੁ ਪਾਵੈ ਫਿਰਤ ਬਿਗਾਨਾ ॥੫॥

ਸਗਲ ਬਿਆਧਿ ਕੈ ਵਸਿ ਕਰਿ ਦੀਨਾ

ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥

ਕਛੂ ਸਿਆਨਪ ਉਕਤਿ ਮੋਰੀ

ਏਕ ਆਸ ਠਾਕੁਰ ਪ੍ਰਭ ਤੋਰੀ ॥੭॥

ਕਰਉ ਬੇਨਤੀ ਸੰਤਨ ਪਾਸੇ

ਮੇਲਿ ਲੈਹੁ ਨਾਨਕ ਅਰਦਾਸੇ ॥੮॥

ਭਇਓ ਕ੍ਰਿਪਾਲੁ ਸਾਧਸੰਗੁ ਪਾਇਆ

ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥