( 76 )

ਸਿਰੀਰਾਗੁ ਮਹਲਾ

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ

ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ

ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ

ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ

ਰਾਮ ਨਾਮ ਬਿਨੁ ਮੁਕਤਿ ਹੋਈ ਬੂਡੀ ਦੂਜੈ ਹੇਤਿ

ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ

ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਚਿਤਿ

ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ

ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ

ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ

ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ

ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ

ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ

ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ

ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ

ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ

ਅਖੀ ਅੰਧੁ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਵੈਣ

ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ

ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ

ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ

ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥

ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ

ਇਕ ਰਤੀ ਗੁਣ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ

ਗੁਣ ਸੰਜਮਿ ਜਾਵੈ ਚੋਟ ਖਾਵੈ ਨਾ ਤਿਸੁ ਜੰਮਣੁ ਮਰਣਾ

ਕਾਲੁ ਜਾਲੁ ਜਮੁ ਜੋਹਿ ਸਾਕੈ ਭਾਇ ਭਗਤਿ ਭੈ ਤਰਣਾ

ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ

ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥