ਰਾਗੁ ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਮਿਥਨ ਮੋਹ ਅਗਨਿ ਸੋਕ ਸਾਗਰ

ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

ਚਰਣ ਕਮਲ ਸਰਣਾਇ ਨਰਾਇਣ

ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ

ਅਨਾਥਾ ਨਾਥ ਭਗਤ ਭੈ ਮੇਟਨ

ਸਾਧਸੰਗਿ ਜਮਦੂਤ ਭੇਟਨ ॥੨॥

ਜੀਵਨ ਰੂਪ ਅਨੂਪ ਦਇਆਲਾ

ਰਵਣ ਗੁਣਾ ਕਟੀਐ ਜਮ ਜਾਲਾ ॥੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ

ਰੋਗ ਰੂਪ ਮਾਇਆ ਬਿਆਪੈ ॥੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ

ਪੋਹਤ ਨਾਹੀ ਪੰਚ ਬਟਵਾਰੇ ॥੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ

ਸਰਬ ਫਲਾ ਸੋਈ ਜਨੁ ਪਾਏ ॥੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ

ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

ਆਦਿ ਮਧਿ ਅੰਤਿ ਪ੍ਰਭੁ ਸੋਈ

ਨਾਨਕ ਤਿਸੁ ਬਿਨੁ ਅਵਰੁ ਕੋਈ ॥੮॥੧॥੨॥