ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥
ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥
ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥
ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥
ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥
ਸੁਖੁ ਨ ਪਾਇਨੑਿ ਮੂਲਿ ਨਾਮ ਵਿਛੁੰਨਿਆ ॥੨॥
ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥
ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥
ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥
ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥
ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥
ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥
ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥
ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥
ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥
ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਰਾਗੁ ਸੂਹੀ ਮਹਲਾ ੧ ਕੁਚਜੀ ॥
ੴ ਸਤਿਗੁਰ ਪ੍ਰਸਾਦਿ ॥
ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥
ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥
ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥
ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥
ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥
ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥
ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥
ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥
ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥
ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥
ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥
ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥
ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥
ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
ਸੂਹੀ ਮਹਲਾ ੧ ਸੁਚਜੀ ॥
ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥
ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥
ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥
ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥
ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥
ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥
ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥
ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥
ਗੁਰਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥