ਸੂਹੀ ਮਹਲਾ ੫ ਗੁਣਵੰਤੀ ॥
ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥
ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥
ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥
ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥
ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥
ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥
ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥
ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥
ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥
ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥
ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥
ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥