ਰਾਗੁ ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ

ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ

ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ

ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ

ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ

ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥

ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ

ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ

ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ

ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ

ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ

ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥

ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ

ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ

ਪ੍ਰਭੁ ਦੂਰਿ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ

ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ

ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ

ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥

ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ

ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ

ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ

ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ

ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ

ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥