ਸਤਿਗੁਰ ਪ੍ਰਸਾਦਿ

ਰਾਗੁ ਸੂਹੀ ਛੰਤ ਮਹਲਾ ਘਰੁ

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ

ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ

ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ

ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ

ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ

ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ

ਲੀਆ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ

ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ

ਸਗਲ ਗੁਣ ਅਵਗਣੁ ਕੋਈ ਹੋਹਿ ਨੀਤਾ ਨੀਤਾ

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ

ਜੇ ਗੁਣ ਹੋਵਨੑਿ ਸਾਜਨਾ ਮਿਲਿ ਸਾਝ ਕਰੀਜੈ

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ

ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਕੋਈ

ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ

ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ

ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ

ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਕੋਈ ॥੪॥੧॥੪॥