ਸੂਹੀ ਮਹਲਾ

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ

ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ

ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ

ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ

ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਦੋਈ

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ

ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ

ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ

ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ

ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ

ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

ਆਇ ਗਇਆ ਕੀ ਆਇਓ ਕਿਉ ਆਵੈ ਜਾਤਾ

ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ

ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ

ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ

ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ

ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ

ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ

ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ

ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ

ਤੰਤੁ ਮੰਤੁ ਪਾਖੰਡੁ ਜਾਣਾ ਰਾਮੁ ਰਿਦੈ ਮਨੁ ਮਾਨਿਆ

ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰਸਬਦੀ ਸਚੁ ਜਾਨਿਆ ॥੪॥

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ

ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ

ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ

ਵਿਣੁ ਨਾਮ ਹਰਿ ਕੇ ਕਛੁ ਸੂਝੈ ਅੰਧੁ ਬੂਡੌ ਧੰਧਲੀ

ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ

ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ

ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਆਵੈ ਫੇਰੀਆ

ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ

ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ

ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ

ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ

ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ

ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਭੁਲਏ

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਛੋਡਉ ਭਾਈ

ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥