ਰਾਗੁ ਸੂਹੀ ਛੰਤ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਸੁਖ ਸੋਹਿਲੜਾ ਹਰਿ ਧਿਆਵਹੁ

ਗੁਰਮੁਖਿ ਹਰਿ ਫਲੁ ਪਾਵਹੁ

ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ

ਗੁਰਮਤਿ ਸਹਜੇ ਨਾਮੁ ਧਿਆਏ

ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ

ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ

ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ

ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

ਜੁਗ ਮਹਿ ਰਾਮ ਨਾਮੁ ਨਿਸਤਾਰਾ

ਗੁਰ ਤੇ ਉਪਜੈ ਸਬਦੁ ਵੀਚਾਰਾ

ਗੁਰਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ

ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ

ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ

ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥

ਸਾਜਨ ਆਇ ਵੁਠੇ ਘਰ ਮਾਹੀ

ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ

ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਲਾਗੈ ਆਏ

ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ

ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ

ਸਾਜਨ ਆਇ ਵੁਠੇ ਘਰ ਮਾਹੀ ॥੪॥੧॥