ਰਾਗੁ ਸੂਹੀ ਮਹਲਾ ਛੰਤ ਘਰੁ

ਸਤਿਗੁਰ ਪ੍ਰਸਾਦਿ

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ

ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ

ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ

ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ

ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ

ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ

ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ

ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ

ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ

ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ

ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥

ਮਨਮੁਖਿ ਵਿਛੁੜੀ ਦੂਰਿ ਮਹਲੁ ਪਾਏ ਬਲਿ ਗਈ ਬਲਿ ਰਾਮ ਜੀਉ

ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ

ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਪਾਇਆ

ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ

ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ

ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥

ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ

ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ

ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ

ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ

ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ

ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਜਾਈ ॥੪॥੧॥