ਰਾਗੁ ਸੂਹੀ ਛੰਤ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ

ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ

ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ

ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ

ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ

ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਜਾਣੈ ਦੂਜਾ ॥੧॥

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ

ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ

ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ

ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਕੋਈ

ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ

ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਪਾਈ ਰਾਮ

ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ

ਅੰਤਰਿ ਚਤੁਰਾਈ ਥਾਇ ਪਾਈ ਬਿਰਥਾ ਜਨਮੁ ਗਵਾਇਆ

ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ

ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ

ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਜਾਈ ॥੩॥

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ

ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ

ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ

ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ

ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ

ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥

ਸੂਹੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ

ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ

ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ

ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥

ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ

ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ

ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ

ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥

ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ

ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ

ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ

ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥

ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ

ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ

ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ

ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥