ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ॥
ੴ ਸਤਿਗੁਰ ਪ੍ਰਸਾਦਿ ॥
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥
ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥
ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥
ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥
ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥
ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥
ਤੁਮੑ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥
ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥
ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥
ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥
ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥
ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥
ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥
ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥
ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥
ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥
ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲੑਾ ਰਾਮ ॥
ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲੑਾ ਰਾਮ ॥
ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥
ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥
ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲੑਾ ॥
ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲੑਾ ॥੪॥੧॥੪॥
ਸੂਹੀ ਮਹਲਾ ੫ ॥
ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥
ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥
ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥
ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥
ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥
ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥
ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥
ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥
ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥
ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥
ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥
ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥
ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥
ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥
ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥
ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥
ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥
ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥
ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥
ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥
ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥
ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥