ਸੂਹੀ ਮਹਲਾ

ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ

ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ

ਗੁਰਸਬਦੀ ਤਰੀਐ ਬਹੁੜਿ ਮਰੀਐ ਚੂਕੈ ਆਵਣ ਜਾਣਾ

ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ

ਦੂਖ ਭੂਖ ਰੋਗੁ ਬਿਆਪੈ ਸੁਖ ਸਾਗਰ ਸਰਣੀ ਪਾਏ

ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥

ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ

ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ

ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ

ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਜਾਈ

ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੑੇ

ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥

ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ

ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ

ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਬੀਚਾਰਿਆ

ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ

ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ

ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥

ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ

ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ

ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ

ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ

ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ

ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥

ਸੂਹੀ ਮਹਲਾ

ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ

ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ

ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ

ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ

ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ

ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥

ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ

ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ

ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ

ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ

ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ

ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥

ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ

ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ

ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ

ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ

ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਜਾਈ

ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥

ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ

ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ

ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ

ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ

ਤਹ ਜਨਮ ਮਰਣਾ ਆਵਣ ਜਾਣਾ ਬਹੁੜਿ ਪਾਈਐ ਜੋੁਨੀਐ

ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥