ਸਲੋਕੁ ਮਃ

ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ

ਸੂਹੈ ਵੇਸਿ ਪਿਰੁ ਕਿਨੈ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ

ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ

ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ

ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ

ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥

ਮਃ

ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ

ਆਵਣ ਜਾਣਾ ਵੀਸਰੈ ਗੁਰਸਬਦੀ ਵੀਚਾਰੁ

ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ

ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥

ਪਉੜੀ

ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ

ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਲਿਤਾ

ਸਿਰ ਉਪਰਿ ਜਮਕਾਲੁ ਸੁਝਈ ਦੂਜੈ ਭਰਮਿਤਾ

ਫਿਰਿ ਵੇਲਾ ਹਥਿ ਆਵਈ ਜਮਕਾਲਿ ਵਸਿ ਕਿਤਾ

ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥

ਸਲੋਕੁ ਮਃ

ਸਤੀਆ ਏਹਿ ਆਖੀਅਨਿ ਜੋ ਮੜਿਆ ਲਗਿ ਜਲੰਨੑਿ

ਨਾਨਕ ਸਤੀਆ ਜਾਣੀਅਨੑਿ ਜਿ ਬਿਰਹੇ ਚੋਟ ਮਰੰਨੑਿ ॥੧॥

ਮਃ

ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨੑਿ

ਸੇਵਨਿ ਸਾਈ ਆਪਣਾ ਨਿਤ ਉਠਿ ਸੰਮੑਾਲੰਨੑਿ ॥੨॥

ਮਃ

ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ

ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ

ਨਾਨਕ ਕੰਤ ਜਾਣਨੀ ਸੇ ਕਿਉ ਅਗਿ ਜਲਾਹਿ

ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥

ਪਉੜੀ

ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ

ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਰਿਖਿਆ

ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ

ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਲਿਖਿਆ

ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥

ਸਲੋਕੁ ਮਃ

ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ

ਚਲਣ ਸਾਰ ਜਾਣਨੀ ਕਾਜ ਸਵਾਰਣਹਾਰ ॥੧॥

ਮਃ

ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ

ਨਾਨਕ ਨਾਲਿ ਚਲਈ ਫਿਰਿ ਪਛੁਤਾਵਾ ਹੋਇ ॥੨॥

ਮਃ

ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ

ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥

ਮਃ

ਮਨਹਠਿ ਤਰਫ ਜਿਪਈ ਜੇ ਬਹੁਤਾ ਘਾਲੇ

ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥