ਸਿਰੀਰਾਗੁ ਮਹਲਾ ਘਰੁ ਛੰਤ

ਸਤਿਗੁਰ ਪ੍ਰਸਾਦਿ

ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ

ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ

ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ

ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ

ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ

ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥

ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ

ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ

ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ

ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ

ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਜਾਇਆ

ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥

ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ

ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ

ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ

ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ

ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ

ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥੩॥

ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ

ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ

ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ

ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਰਲੈ ਰਲਾਇਆ

ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ

ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥

ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ

ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ

ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ

ਹਰਿ ਪੁਰਖੁ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ

ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ

ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥