ਸਲੋਕ ਮਃ

ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ

ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ

ਸਿਫਤੀ ਸਾਰ ਜਾਣਨੀ ਸਦਾ ਵਸੈ ਸੈਤਾਨੁ

ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ

ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ

ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥

ਮਃ

ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ

ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ

ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥

ਪਉੜੀ

ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ

ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ

ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ

ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ

ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥

ਸਲੋਕ ਮਃ

ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ

ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ

ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ

ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਹੋਇ

ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥

ਮਃ

ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ

ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥

ਮਃ

ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ

ਮੈ ਤਨਿ ਅਵਗਣ ਏਤੜੇ ਖਸਮੁ ਫੇਰੇ ਚਿਤੁ ॥੩॥

ਮਃ

ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ

ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥

ਪਉੜੀ

ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ

ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ

ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ

ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ

ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥

ਸਲੋਕ ਮਃ

ਜਿਨੀ ਪਾਇਓ ਪ੍ਰੇਮ ਰਸੁ ਕੰਤ ਪਾਇਓ ਸਾਉ

ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥

ਮਃ

ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨੑਿ ਸਹੰਸ

ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ

ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ

ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥