ਪਉੜੀ

ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ

ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ

ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ

ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ

ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥

ਸਲੋਕ ਮਃ

ਦੀਵਾ ਬਲੈ ਅੰਧੇਰਾ ਜਾਇ

ਬੇਦ ਪਾਠ ਮਤਿ ਪਾਪਾ ਖਾਇ

ਉਗਵੈ ਸੂਰੁ ਜਾਪੈ ਚੰਦੁ

ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ

ਬੇਦ ਪਾਠ ਸੰਸਾਰ ਕੀ ਕਾਰ

ਪੜੑਿ ਪੜੑਿ ਪੰਡਿਤ ਕਰਹਿ ਬੀਚਾਰ

ਬਿਨੁ ਬੂਝੇ ਸਭ ਹੋਇ ਖੁਆਰ

ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥

ਮਃ

ਸਬਦੈ ਸਾਦੁ ਆਇਓ ਨਾਮਿ ਲਗੋ ਪਿਆਰੁ

ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ

ਨਾਨਕ ਪਇਐ ਕਿਰਤਿ ਕਮਾਵਣਾ ਕੋਇ ਮੇਟਣਹਾਰੁ ॥੨॥

ਪਉੜੀ

ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ

ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ

ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ

ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ

ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥

ਸਲੋਕ ਮਃ

ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ

ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥

ਮਹਲਾ

ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ

ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥

ਪਉੜੀ

ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ

ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ

ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਲਖਨੀ

ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ

ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥

ਸਲੋਕ ਮਃ

ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ

ਜਿਤੁ ਮਉਲਿਐ ਸਭ ਮਉਲੀਐ ਤਿਸਹਿ ਮਉਲਿਹੁ ਕੋਇ ॥੧॥

ਮਃ

ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ

ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥

ਮਃ

ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ

ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥

ਪਉੜੀ

ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ

ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ

ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ

ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ

ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥