ਬਿਲਾਵਲੁ ਮਹਲਾ

ਆਪੇ ਸਬਦੁ ਆਪੇ ਨੀਸਾਨੁ

ਆਪੇ ਸੁਰਤਾ ਆਪੇ ਜਾਨੁ

ਆਪੇ ਕਰਿ ਕਰਿ ਵੇਖੈ ਤਾਣੁ

ਤੂ ਦਾਤਾ ਨਾਮੁ ਪਰਵਾਣੁ ॥੧॥

ਐਸਾ ਨਾਮੁ ਨਿਰੰਜਨ ਦੇਉ

ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ

ਮਾਇਆ ਮੋਹੁ ਧਰਕਟੀ ਨਾਰਿ

ਭੂੰਡੀ ਕਾਮਣਿ ਕਾਮਣਿਆਰਿ

ਰਾਜੁ ਰੂਪੁ ਝੂਠਾ ਦਿਨ ਚਾਰਿ

ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥

ਚਖਿ ਛੋਡੀ ਸਹਸਾ ਨਹੀ ਕੋਇ

ਬਾਪੁ ਦਿਸੈ ਵੇਜਾਤਿ ਹੋਇ

ਏਕੇ ਕਉ ਨਾਹੀ ਭਉ ਕੋਇ

ਕਰਤਾ ਕਰੇ ਕਰਾਵੈ ਸੋਇ ॥੩॥

ਸਬਦਿ ਮੁਏ ਮਨੁ ਮਨ ਤੇ ਮਾਰਿਆ

ਠਾਕਿ ਰਹੇ ਮਨੁ ਸਾਚੈ ਧਾਰਿਆ

ਅਵਰੁ ਸੂਝੈ ਗੁਰ ਕਉ ਵਾਰਿਆ

ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥

ਬਿਲਾਵਲੁ ਮਹਲਾ

ਗੁਰ ਬਚਨੀ ਮਨੁ ਸਹਜ ਧਿਆਨੇ

ਹਰਿ ਕੈ ਰੰਗਿ ਰਤਾ ਮਨੁ ਮਾਨੇ

ਮਨਮੁਖ ਭਰਮਿ ਭੁਲੇ ਬਉਰਾਨੇ

ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥

ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ

ਹਰਿ ਬਿਨੁ ਜੀਅਰਾ ਰਹਿ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ

ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ

ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ

ਸਦ ਬੈਰਾਗਨਿ ਹਰਿ ਨਾਮੁ ਨਿਹਾਲੀ

ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥

ਅਕਥ ਕਥਾ ਕਹੀਐ ਗੁਰ ਭਾਇ

ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ

ਬਿਨੁ ਗੁਰ ਕਰਣੀ ਕਿਆ ਕਾਰ ਕਮਾਇ

ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥

ਮਨਮੁਖੁ ਵਿਛੁੜੈ ਖੋਟੀ ਰਾਸਿ

ਗੁਰਮੁਖਿ ਨਾਮਿ ਮਿਲੈ ਸਾਬਾਸਿ

ਹਰਿ ਕਿਰਪਾ ਧਾਰੀ ਦਾਸਨਿ ਦਾਸ

ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥