ਬਿਲਾਵਲੁ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ

ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਪਾਇਆ

ਪਉੜੀ ਛੁੜਕੀ ਫਿਰਿ ਹਾਥਿ ਆਵੈ ਅਹਿਲਾ ਜਨਮੁ ਗਵਾਇਆ ॥੧॥

ਦੂਜਾ ਭਾਉ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ

ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ

ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ

ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ

ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥

ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ

ਤਿਨ ਕੀ ਗਹਣ ਗਤਿ ਕਹੀ ਜਾਈ ਸਚੈ ਆਪਿ ਸਵਾਰੇ

ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਪਾਰੇ ॥੩॥

ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮੑਾਲੇ

ਹਰਿ ਜਨ ਮਾਇਆ ਮਾਹਿ ਨਿਸਤਾਰੇ

ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

ਬਿਲਾਵਲੁ ਮਹਲਾ

ਅਤੁਲੁ ਕਿਉ ਤੋਲਿਆ ਜਾਇ

ਦੂਜਾ ਹੋਇ ਸੋਝੀ ਪਾਇ

ਤਿਸ ਤੇ ਦੂਜਾ ਨਾਹੀ ਕੋਇ

ਤਿਸ ਦੀ ਕੀਮਤਿ ਕਿਕੂ ਹੋਇ ॥੧॥

ਗੁਰ ਪਰਸਾਦਿ ਵਸੈ ਮਨਿ ਆਇ

ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ

ਆਪਿ ਸਰਾਫੁ ਕਸਵਟੀ ਲਾਏ

ਆਪੇ ਪਰਖੇ ਆਪਿ ਚਲਾਏ

ਆਪੇ ਤੋਲੇ ਪੂਰਾ ਹੋਇ

ਆਪੇ ਜਾਣੈ ਏਕੋ ਸੋਇ ॥੨॥

ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ

ਜਿਸ ਨੋ ਮੇਲੇ ਸੁ ਨਿਰਮਲੁ ਹੋਇ

ਜਿਸ ਨੋ ਲਾਏ ਲਗੈ ਤਿਸੁ ਆਇ

ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥

ਆਪੇ ਲਿਵ ਧਾਤੁ ਹੈ ਆਪੇ

ਆਪਿ ਬੁਝਾਏ ਆਪੇ ਜਾਪੇ

ਆਪੇ ਸਤਿਗੁਰੁ ਸਬਦੁ ਹੈ ਆਪੇ

ਨਾਨਕ ਆਖਿ ਸੁਣਾਏ ਆਪੇ ॥੪॥੨॥

ਬਿਲਾਵਲੁ ਮਹਲਾ

ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ

ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥

ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ

ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ

ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ

ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥

ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ

ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥੩॥

ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ

ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥